ਹਮੀਰਪੁਰ ‘ਚ ਇੱਕ ਤਿੰਨ ਸਾਲਾਂ ਮਾਸੂਮ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਮਾਸੂਮ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਕੇਸ ਵੀ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਹਮੀਰਪੁਰ ‘ਚ ਸਫਾਈ ਦਾ ਕੰਮ ਕਰਦਾ ਹੈ। ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਤੋਂ ਇੱਥੇ ਸਫ਼ਾਈ ਦਾ ਕੰਮ ਕਰ ਰਿਹਾ ਹੈ। ਇਹ ਪਰਿਵਾਰ ਇੱਥੇ ਹਮੀਰਪੁਰ ਦੇ ਵਾਰਡ 8 ਵਿੱਚ ਝੁੱਗੀ ਵਿੱਚ ਰਹਿੰਦਾ ਹੈ। ਸਦਰ ਥਾਣੇ ਦੇ ਐਸਐਚਓ ਸੰਜੀਵ ਗੌਤਮ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਦੀ 3 ਸਾਲਾ ਬੱਚੀ ਦੀ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।