ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ FIR ਦਰਜ ਨਾ ਕੀਤੀ ਜਾਵੇ।ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਅਪੀਲ ਕੀਤੀ ਗਈ ਹੈ ਕਿ- ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ। CM ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਕੋਈ FIR ਦਰਜ ਨਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਭੜਕਾਊ ਕਾਂਟੈਂਟ ਹਟਾਉਣ ਦਾ ਸਮਾਂ ਮਿਲ ਸਕੇ।