ਵਿੱਤ ਮੰਤਰੀ ਪੰਜਾਬ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੋਂ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿੱਚ ਸਨਅਤੀ ਵਿਕਾਸ, ਪਾਕਿਸਤਾਨ ਦੀ ਸਰਹੱਦੀ ਸੁਰੱਖਿਆ, ਪਰਾਲੀ ਸਾੜਨ ਦਾ ਮੁੱਦਾ, ਸੀਸੀਐਲ ਦਾ ਮਸਲਾ ਹੱਲ ਕਰਨ, ਪੁਲਿਸ ਫੋਰਸ ਦੇ ਆਧੁਨਿਕੀਕਰਨ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਨਿਰਮਾਣ ਦੀ ਮੰਗ ਕੀਤੀ।ਇਸ ਦੇ ਨਾਲ ਹੀ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਉਦਯੋਗਿਕ ਖੇਤਰਾਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਮਾਨੇਕਸ਼ਾ ਸੈਂਟਰ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਇਸ ਕਾਰਨ ਇੱਥੇ ਨਿਵੇਸ਼ਕਾਂ ਅਤੇ ਉਦਯੋਗਾਂ ਨੂੰ ਵਧਾਉਣ ਲਈ ਇਸ ਨੂੰ ਵਿਸ਼ੇਸ਼ ਮਾਮਲਾ ਮੰਨਿਆ ਜਾਣਾ ਚਾਹੀਦਾ ਹੈ।ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬਲ ਦੀਆਂ ਦੋ ਬਟਾਲੀਅਨਾਂ ਨੂੰ ਪੱਕੇ ਤੌਰ ‘ਤੇ ਤਾਇਨਾਤ ਕਰਨ ਲਈ 160 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਵੀ ਮੰਗ ਕੀਤੀ ਹੈ

Leave a Reply

Your email address will not be published. Required fields are marked *