ਪੰਜਾਬ ਸਰਕਾਰ ਨੇ ਪਰਾਲੀ ਸਾੜਨ ਨੂੰ ਲੈ ਕੇ ਦਿੱਤੇ Red Entry ਦੇ ਆਦੇਸ਼ ਲਏ ਵਾਪਸ

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦੇ ਦਿੱਤੇ ਗਏ ਹੁਕਮ ਵਾਪਿਸ ਲੈ ਲਏ ਹਨ। ਦੱਸ ਦੇਈਏ ਕਿ ਸਰਕਾਰ ਨੇ 15 ਸਤੰਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ ਕਰਨ ਲਈ ਕਿਹਾ ਸੀ। ਉਦੋਂ ਤੋਂ ਇਹ ਕੰਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਜਾ ਰਿਹਾ ਸੀ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਮਾਲ ਵਿਭਾਗ ਵੱਲੋਂ ਰੈਡ-ਐਂਟਰੀ ਦੇ ਹੁਕਮ ਜਾਰੀ ਕੀਤੇ ਗਏ ਸਨ। ਇੱਕ ਵਾਰ ਰੈੱਡ-ਐਂਟਰੀ ਹੋਣ ਤੋਂ ਬਾਅਦ, ਸਬੰਧਤ ਕਿਸਾਨ ਨਾ ਤਾਂ ਕਰਜ਼ਾ ਲੈ ਸਕਦਾ ਹੈ, ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਦਾ ਹੈ ਅਤੇ ਨਾ ਹੀ ਇਸ ਨੂੰ ਵੇਚ ਸਕਦਾ ਹੈ।ਪਰਾਲੀ ਸਾੜਨ ਦੇ ਮਾਮਲਿਆਂ ਦੀ ਜਾਂਚ ਕਰਨ ਮਗਰੋਂ ਸਬੰਧਤ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਇਹ ਕਦਮ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕਿਆ ਗਿਆ ਸੀ। ਮਾਨ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਈ ਯਤਨ ਕੀਤੇ। ਹਾਲਾਂਕਿ ਸੂਬੇ ਵਿੱਚ ਫਿਰ ਵੀ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਪਰ ਮਾਨ ਸਰਕਾਰ ਦੀ ਮਿਹਨਤ ਵੀ ਰੰਗ ਲਿਆਈ ਹੈ। ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ 20 ਫੀਸਦੀ ਘੱਟ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।

Leave a Reply

Your email address will not be published. Required fields are marked *