ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਕੀਤੇ ਸੰਮਨ ਤੋਂ ਬਾਅਦ ਆਪਣਾ ਪੱਖ ਪੇਸ਼ ਕਰਨ ਲਈ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜੇ ਹਨ। ਹਾਲ ਹੀ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ 25 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। ਪਰ ਉਨ੍ਹਾਂ ਇਹ ਕਹਿ ਕਿ ਉਹ ਰੁੱਝੇ ਹੋਏ ਨੇ ਅਤੇ ਸ਼ਹਿਰ ਤੋਂ ਬਾਹਰ ਨੇ, ਉਨ੍ਹਾਂ ਕੁੱਝ ਦਿਨਾਂ ਦਾ ਸਮਾਂ ਮੰਗਿਆ ਸੀ।ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਿਨ੍ਹਾਂ ਅਸਾਸਿਆਂ ਦਾ ਚੋਣ ਕਮਿਸ਼ਨ ਕੋਲ ਵੱਖ ਵੱਖ ਸਮਿਆਂ ’ਤੇ ਹਲਫੀਆ ਬਿਆਨ ਜ਼ਰੀਏ ਖੁਲਾਸਾ ਕੀਤਾ ਹੈ, ਉਨ੍ਹਾਂ ਨੂੰ ਦੇਖੀਏ ਤਾਂ ਉਨ੍ਹਾਂ ਦੀ ਜਾਇਦਾਦ ਛੜੱਪੇ ਮਾਰ ਕੇ ਵਧੀ ਹੈ। ਕਾਂਗਰਸੀ ਹਕੂਮਤ ਸਮੇਂ ਸਭ ਤੋਂ ਵੱਧ ਜਾਇਦਾਦ ਵਧੀ ਹੈ ਅਤੇ ਇਸ ਵਿੱਚ ਕਰੀਬ 10 ਕਰੋੜ ਦਾ ਵਾਧਾ ਹੋਇਆ ਹੈ।