ਬਟਾਲਾ ‘ਚ ਇੱਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜ਼ਖ਼ਮੀ ਹਾਲਤ ਵਿੱਚ ਅਕਾਲੀ ਆਗੂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ। ਮ੍ਰਿਤਕ ਦੀ ਪਛਾਣ ਅਕਾਲੀ ਆਗੂ ਅਜੀਤਪਾਲ ਸਿੰਘ ਵਜੋਂ ਹੋਈ ਹੈ। ਦੇਰ ਰਾਤ ਉਹ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਇਕ ਕਾਰ ਮੌਜੂਦ ਲੋਕਾਂ ਨੇ ਉਨ੍ਹਾਂ ‘ਤੇ ਕਰੀਬ ਤਿੰਨ ਰਾਉਂਡ ਫਾਇਰ ਕੀਤੇ। ਇਸ ਦਰਮਿਆਨ ਅਕਾਲੀ ਆਗੂ ਜ਼ਖਮੀ ਹੋ ਗਿਆ ਤੇ ਉਨ੍ਹਾਂ ਦਾ ਦੋਸਤ ਅੰਮ੍ਰਿਤਪਾਲ ਤੁਰੰਤ ਅਜੀਤਪਾਲ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਗਿਆ ਪਰ ਹਸਪਤਾਲ ‘ਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੱਕ ਟਾਰਗੇਟ ਕਿਲਿੰਗ ਦਾ ਮਾਮਲਾ ਹੈ। ਕਾਤਲ ਪਹਿਲਾਂ ਹੀ ਅਕਾਲੀ ਆਗੂ ਅਜੀਤਪਾਲ ਦੀ ਕਾਰ ਦਾ ਪਿੱਛਾ ਕਰ ਰਹੇ ਸਨ। ਜਿਵੇਂ ਹੀ ਕਾਰ ਰੁਕੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।