5 ਨਾਬਾਲਗਾਂ ਨੇ 10 ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ

ਹੈਦਰਾਬਾਦ : 10ਵੀਂ ਜਮਾਤ ਦੀ ਇਕ ਵਿਦਿਆਰਥਣ ਨਾਲ ਉਸ ਦੇ 5 ਸਹਿਪਾਠੀਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ। ਇਹ ਘਟਨਾ ਸ਼ਹਿਰ ਦੇ ਬਾਹਰਵਾਰ ਹਯਾਤਨਗਰ ਥਾਣਾ ਖੇਤਰ ਦੇ ਅਧੀਨ ਹੋਈ ਹੈ। ਦੋਸ਼ੀ ਘਟਨਾ ਦੀ ਵੀਡੀਓ ਬਣਾ ਕੇ ਵਿਦਿਆਰਥਣ ਨੂੰ ਬਲੈਕਮੇਲ ਵੀ ਕਰਦਾ ਸੀ। ਜਾਣਕਾਰੀ ਮੁਤਾਬਕ ਘਟਨਾ ਅਗਸਤ ਮਹੀਨੇ ਦੀ ਹੈ। ਪਰ ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਪੀੜਤਾ ਦੇ ਮਾਪਿਆਂ ਨੇ ਪੁਲਿਸ ਕੋਲ ਪਹੁੰਚ ਕੀਤੀ। ਦੋਸ਼ੀ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕਰ ਲਿਆ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦੇਵੇਗਾ। ਇਨ੍ਹਾਂ ਹੀ ਨਹੀਂ ਘਟਨਾ ਦੇ 10 ਦਿਨਾਂ ਬਾਅਦ ਦੋਸ਼ੀ ਨੇ ਵਿਦਿਆਰਥਣ ਨੂੰ ਬਲੈਕਮੇਲ ਕਰਕੇ ਉਸ ਨਾਲ ਦੁਬਾਰਾ ਬਲਾਤਕਾਰ ਕੀਤਾ। ਜਾਣਕਾਰੀ ਮੁਤਾਬਕ ਦੋਸ਼ੀ ਨੇ ਕਥਿਤ ਤੌਰ ‘ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਅਤੇ ਜਦੋਂ ਮਾਪਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

Leave a Reply

Your email address will not be published. Required fields are marked *