ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 231 ਐੱਫ.ਆਈ.ਆਰਜ਼., ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।