ਲਖਨਊ-ਬਹਿਰੀਚ ਹਾਈਵੇਅ ‘ਤੇ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਰੋਡਵੇਜ਼ ਦੀ ਬੱਸ ਨੂੰ ਸਾਈਡ ਤੋਂ ਆਏ ਟਰੱਕ ਨੇ ਟੱਕਰ ਮਾਰ ਦਿੱਤੀ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਗੰਭੀਰ ਜ਼ਖਮੀਆਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਤੜਕੇ ਕਰੀਬ ਸਾਢੇ ਚਾਰ ਵਜੇ ਵਾਪਰਿਆ, ਜਦੋਂ ਧੁੰਦ ਕਾਰਨ ਤੇਜ਼ ਰਫ਼ਤਾਰ ਟਰੱਕ ਨੇ ਲਖਨਊ ਈਦਗਾਹ ਡਿਪੂ ਦੇ ਰੋਡਵੇਜ਼ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ । ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੀਓ ਅਤੇ ਐਸਡੀਐਮ ਕੈਸਰਗੰਜ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ।