ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਦੇ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ), ਡੀਸੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।