ਪਿੰਡਾਂ ਵਿੱਚ ਗ੍ਰਾਮ ਸਭਾ ਕਰਵਾਉਣ ਲਈ , ਏਡੀਸੀ ਕਪੂਰਥਲਾ ਨੇ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਨਯਨ ਜੱਸਲ ਨੇ ਅੱਜ ਦਸੰਬਰ ਮਹੀਨੇ ਦੌਰਾਨ ਸਮੂਹ ਪਿੰਡਾਂ ਵਿੱਚ ਹੋਣ ਵਾਲੀਆਂ ਗ੍ਰਾਮ ਸਭਾਵਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਗ੍ਰਾਮ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ​​ਥੰਮ ਹੈ ਜਿਸ ਨੂੰ ਹਰ ਪੱਖੋਂ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਇੱਕ ਗ੍ਰਾਮ ਸਭਾ ਪਹਿਲਾਂ ਹੀ ਜੂਨ ਮਹੀਨੇ ਵਿੱਚ ਕਰਵਾਈ ਜਾ ਚੁੱਕੀ ਹੈ ਅਤੇ ਅਗਲੇ ਮਹੀਨੇ ਫਿਰ ਇਸ ਲਈ ਅਧਿਕਾਰੀਆਂ ਨੂੰ ਕਮਰ ਕੱਸ ਲੈਣੀ  ਚਾਹੀਦੀ ਹੈ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਮਹੀਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਹੋਣ ਵਾਲੀਆਂ ਗ੍ਰਾਮ ਸਭਾ  ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਗ੍ਰਾਮ ਸਭਾਵਾਂ ਵਿੱਚ ਲੋਕਾਂ ਦੀ ਯੋਗ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਦੀ ਇਸ ਮੀਟਿੰਗ ਲਈ ਸਮੇਂ ਸਿਰ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਉਚਿਤ ਵਿਉਂਤਬੰਦੀ ਅਤੇ ਡਰਾਇੰਗ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਰੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਖ਼ਤ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਭਾਗ ਆਪਣੇ ਵਿਭਾਗ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਿੰਡ ਪੱਧਰੀ ਮੁਹਿੰਮਾਂ ਚਲਾਉਣ।

Leave a Reply

Your email address will not be published. Required fields are marked *