ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤ ਦੀ ਮੌਤ ਦੇ ਇਨਸਾਫ਼ ਦੇ ਲਈ ਸਰਕਾਰ ਤੋਂ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਸਰਕਾਰ ਵੱਲੋਂ ਉਸ ‘ਤੇ 2 ਕਰੋੜ ਰੁਪਏ ਦਾ ਇਨਾਮ ਰੱਖਿਆ ਜਾਵੇ। ਜੇਕਰ ਸਰਕਾਰ ਕੋਲ ਪੈਸਾ ਨਹੀਂ ਹੈ ਤਾਂ ਮੈਂ ਆਪਣੀ ਜ਼ਮੀਨ ਵੇਚ ਕੇ 2 ਕਰੋੜ ਰੁਪਏ ਆਪਣੀ ਜੇਬ੍ਹ ਵਿਚੋਂ ਦਿਆਂਗਾ। ਸਰਕਾਰਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਕੋਈ ਬਹੁਤ ਵੱਡੀ ਚੀਜ਼ ਨਹੀਂ ਹੈ। ਲਾਰੈਂਸ ਵਰਗੀਆਂ ਕਤੀੜਾਂ ਨੂੰ ਮਾਰਨਾ ਕੋਈ ਵੱਡੀ ਗੱਲ ਨਹੀਂ ਹੈ । ਤੁਸੀ ਸਾਡਾ ਪੰਜਾਬ, ਸਾਡੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਰ ਰੱਖੀ ਹੈ ।ਉਨ੍ਹਾਂ ਕਿਹਾ ਕਿ ਮੈਂ ਸਮੇਂ ਦੀਆਂ ਸਰਕਾਰਾਂ ਨੂੰ ਲੋਕਾਂ ਦੇ ਮਾਧਿਅਮ ਰਾਹੀਂ ਦੱਸਣਾ ਚਾਹੁੰਦਾ ਕਿ ਸਿੱਧੂ 2 ਕਰੋੜ ਰੁਪਇਆ ਸਾਲ ਦਾ ਟੈਕਸ ਭਰਦਾ, ਉਹ ਚਲਾ ਗਿਆ ਪਰ ਉਹ ਹੁਣ ਵੀ ਟੈਕਸ ਭਰਦਾ ਹੈ।