CM ਮਾਨ ਪ੍ਰੈੱਸ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਮੋਹਰ ਲਗਾ ਦਿੱਤੀ ਹੈ। ਮੂਸੇਵਾਲਾ ਦੇ ਮਾਪਿਆਂ ਤੇ ਫੈਨਜ਼ ਵੱਲੋਂ ਇਸ ਗੱਲ ਦੀ ਉਡੀਕ ਕੀਤੀ ਜਾ ਰਹੀ ਸੀ ਕਿ ਗੈਂਗਸਟਰ ਗੋਲਡੀ ਬਰਾੜ ਦੇ ਫੜੇ ਜਾਣ ਦੀ ਪੁਸ਼ਟੀ ਹੋ ਜਾਵੇ। ਇਸੇ ਨੂੰ ਲੈ ਕੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਇਹ ਸਪੱਸ਼ਟ ਕੀਤਾ ਗਿਆ ਕਿ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਨਜ਼ਰਬੰਦ ਹੈ ਤੇ ਜਲਦ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। NIA ਤੇ ਹੋਰ ਜਾਂਚ ਏਜੰਸੀਆਂ ਨੇ ਵੀ FBI ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ । ਗੋਲਡੀ ਬਰਾੜ ਅਮਰੀਕਾ ਵਿਚ ਡਿਟੇਨ ਹੋ ਚੁੱਕਾ ਹੈ ਤੇ ਉਸ ਨੂੰ ਭਾਰਤ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ। CM ਮਾਨ ਨੇ ਦਾਅਵਾ ਕਰਦੇ ਹੋਏ ਦੱਸਿਆ ਕਿ ਅਮਰੀਕਾ ਦੇ ਕੈਲੀਫੋਰਨੀਆ ਵਿਚ ਗੈਂਗਸਟਰ ਗੋਲਡੀ ਬਰਾੜ ਨੂੰ ਨਜ਼ਰਬੰਦ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਤੇ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਗਿਆ ਹੈ ਤੇ ਇਹ ਪੁੱਛਿਆ ਗਿਆ ਹੈ ਕਿ ਗੋਲਡੀ ਬਰਾੜ ਨੂੰ ਡਿਪੋਰਟ ਕੀਤਾ ਜਾਵੇ। CM ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੀ ਅਮਰੀਕਾ ਸਰਕਾਰ ਨਾਲ ਇਸ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਤੇ ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ ਤਾਂ ਕਿ ਜਿਹੜੇ ਪਰਿਵਾਰਾਂ ਵਿਚ ਸੱਥਰ ਵਿਛਾ ਦਿੱਤੇ , ਉਨ੍ਹਾਂ ਪਰਿਵਾਰਾਂ ਨੂੰ ਸਕੂਨ ਮਿਲ ਸਕੇ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਕਤਲਕਾਂਡ ਵਿਚ ਗੋਲਡੀ ਬਰਾੜ ਮਾਸਟਰਮਾਈਂਡ ਸੀ, ਇਸ ਤੋਂ ਇਲਾਵਾ ਹੋਰ ਵੀ ਹਨ, ਸਾਡੇ ਕੋਲ ਸਾਰਿਆਂ ਦਾ ਰਿਕਾਰਡ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।