ਬੇਅਦਬੀ ਦਾ ਇੱਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਜਿਲਾ ਜਲੰਧਰ ਦੀ ਤਹਿਸੀਲ ਫਿਲੋਰ ਦੇ ਪਿੰਡ ਮਨਸੂਰਪੁਰ ਵਿਖੇ ਜਿੱਥੇ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਚੋਰ ਵੱਲੋਂ ਜਿੱਥੇ ਕਿ ਗੁਰੂ ਘਰ ਦੀ ਗੋਲਕ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਗੁਰਦੁਆਰਾ ਸਾਹਿਬ ਅੰਦਰ ਪਏ ਸਮਾਨ ਦੀ ਬੂਰੀ ਤਰਾਂ ਨਾਲ ਭੰਨ ਤੋੜ ਕੀਤੀ ਗਈ। ਇੱਥੇ ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਨੂੰ ਪਿੰਡ ਵਾਸੀਆਂ ਨੇ ਕਾਬੂ ਤਾਂ ਕਰ ਲਿਆ ਪਰ ਦੂਸਰਾ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਉਕਤ ਵਾਰਦਾਤ ਤੋਂ ਬਾਅਦ ਜਿੱਥੇ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਉਥੇ ਹੀ ਸੰਗਤਾਂ ਵੱਲੋਂ ਇਸ ਘਟਨਾਂ ਨੂੰ ਲੈ ਕੇ ਭਾਰੀ ਰੋਸ ਜਤਾਇਆ ਜਾ ਰਿਹਾ ਹੈ ਤੇ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਹੀ ਬੈਠ ਜੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰ ਰਹੀਆ ਸਨ। ਅਮਰਜੀਤ ਕੋਰ ਨਾਮਕ ਮਹਿਲਾ ਦਾ ਕਹਿਣਾ ਹੈ ਕਿ ਉਨਾਂ ਵੱਲੋਂ ਸੀ.ਸੀ.ਟੀ.ਵੀ ਫੂਟੇਜ ਵਿੱਚ 2 ਵਿਅਕਤੀ ਦਿਖਾਈ ਦਿੱਤੇ ਜਿਨਾਂ ਵਿੱਚੋਂ ਇੱਕ ਨੇ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਘਟਨਾਂ ਨੂੰ ਅੰਜਾਮ ਦਿੱਤਾ।