ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਪੁਲਿਸ ਨੇ ਨਵਜੰਮੇ ਬਚਿਆ ਦੀ ਖ਼ਰੀਦ ਕਰਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਨੇ ਦੱਸਿਆ ਕਿ ਇਹ ਗੈਂਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਨਵਜੰਮੇ ਬੱਚਿਆਂ ਦੀ ਖਰੀਦ ਕਰਕੇ ਉਹਨਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਦੇ ਸੀ ਅਤੇ ਇਨ੍ਹਾਂ ਦੋਸ਼ੀਆਂ ਕੋਲੋਂ ਪੁਲਿਸ ਨੂੰ ਇਕ ਐਂਬੂਲੈਂਸ ਗੱਡੀ, ਦੋ ਕਾਰਾਂ ਤੋਂ ਇਲਾਵਾ ਚਾਰ ਲੱਖ ਰੁਪਏ ਅਤੇ ਦੋ ਨਵਜੰਮੇ ਬੱਚੇ ਵੀ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।