ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਡਰਾ ਧਮਕਾ ਕੇ ਫਿਰੋਤੀ ਮੰਗਣ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਪਿਆ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਤਾਜਾ ਮਾਮਲਾ ਸਾਹਮਣੇ ਆਇਆ ਹੈ ਨਕੋਦਰ ਵਿਖੇ ਜਿੱਥੇ ਕਿ ਕੱਪੜਾ ਵਪਾਰੀ ਦਾ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਤੇ ਸ਼ਰੇਆਮ ਹੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਦੋਰਾਨ ਕੱਪੜਾ ਵਪਾਰੀ ਦਾ ਗਨਮੈਨ ਵੀ ਬੂਰੀ ਤਰਾਂ ਨਾਲ ਜਖਮੀ ਹੋ ਗਿਆ ਜਿਸ ਨੂੰ ਜਖਮੀ ਹਾਲਤ ਵਿੱਚ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਕਿ ਉਸ ਦੀ ਮੌਤ ਹੋ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਿਕ ਕੱਪੜਾ ਵਪਾਰੀ ਭੁਪਿੰਦਰ ਸਿੰਘ ੳੇੁਰਫ ਟਿੰਮੀ ਪੱੁਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੇ ਦੁਕਾਨ ‘ਤੇ ਰਾਤ 8-30 ਵਜੇ ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਗੋਲੀਬਾਰੀ ਵਿੱਚ ਉਸ ਦਾ ਗਨਮੈਨ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਜਿਵੇਂ ਹੀ ਗੋਲੀਆਂ ਚੱਲੀਆਂ ਤਾਂ ਪੂਰੇ ਬਜਾਰ ਵਿੱਚ ਦਹਿਸ਼ਤ ਦਾ ਮਾਹੋਲ ਬਣ ਗਿਆ ਤੇ ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆ। ਉਕਤ ਘਟਨਾ ਦੀ ਸੂਚਨਾਂ ਮਿਲਦੇ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਿਕ ਪੁਲਿਸ ਨੂੰ ਇਸ ਵਾਰਦਾਤ ਤੋਂ ਬਾਅਦ ਕੁੱਝ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਜਿਕਰਯੋਗ ਹੈ ਕਿ 1 ਨਵੰਬਰ ਨੂੰ ਗੈਂਗਸਟਰਾਂ ਇੰਦਾ ਨੇ ਕੱਪੜਾ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੋਤੀ ਮੰਗੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਕੱਪੜਾ ਵਪਾਰੀ ਨੂੰ ਗੰਨਮੈਨ ਦਿੱਤਾ ਸੀ ਅਤੇ ਗੈਂਗਸਟਰ ਇੰਦਾ ਖਿਲ਼ਾਫ ਮਾਮਲਾ ਦਰਜ਼ ਕੀਤਾ ਸੀ। ਪਰ ਇਸ ਸਭ ਦੇ ਬਾਵਜੂਦ ਕੱਪੜਾ ਵਪਾਰੀ ਦਾ ਕਤਲ ਹੋ ਗਿਆ। ਇਸ ਕਤਲ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਵਿੱਚ ਹਾਈ ਅਲਰਟ ਕਰ ਦਿੱੱਤਾ ਹੈ ਜਿਸ ਵੀ ਰਾਸਤੇ ਤੇ ਸੀ.ਸੀ.ਟੀ.ਵੀ ਕੈਮਰੇ ਲੱਗੇ ਹਨ ਉਨਾਂ ਨੂੰ ਖੰਗਾਲਿਆ ਜਾ ਰਿਹਾ ਹੈ। ਅਤੇ ਮੋਬਾਇਲ ਡੰਪ ਵੀ ਉਠਾਇਆ ਹੈ ਜਦ ਕਿ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿਤੀ ਗਈ ਹੈ।