ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀ
ਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜ਼ਮੀਨ `ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜ਼ਾ ਦੇਣਾ ਪੈਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ