CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਸਾਲ ਪੰਜਾਬ ਪੁਲਿਸ ਦੀ ਭਰਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਹਰ ਸਾਲ 1800 ਕਾਂਸਟੇਬਲ ਭਰਤੀ ਕੀਤੇ ਜਾਣਗੇ। ਇਸੇ ਤਰ੍ਹਾਂ ਹਰ ਸਾਲ ਸਬ ਇੰਸਪੈਕਟਰਾਂ ਦੀਆਂ 300 ਅਸਾਮੀਆਂ ‘ਤੇ ਭਰਤੀ ਹੋਵੇਗੀ।