ਭਾਜਪਾ ਆਗੂ ਭੁਪੇਂਦਰ ਪਟੇਲ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਸਬੰਧੀ ਗਾਂਧੀਨਗਰ ’ਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸਿਆਸੀ ਆਗੂ ਹਾਜ਼ਰ ਸਨ। ਸ੍ਰੀ ਪਟੇਲ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸੂਬੇ ਦੇ ਰਾਜਪਾਲ ਅਚਾਰਿਆ ਦੇਵਵ੍ਰੱਤ ਵੱਲੋਂ ਚੁਕਾਈ ਗਈ। ਸਹੁੰ ਚੁੱਕ ਸਮਾਗਮ ਸਕੱਤਰੇਤ ਨੇੜੇ ਹੈਲੀਪੈਡ ਗਰਾਊਂਡ ਵਿੱਚ ਕਰਵਾਇਆ ਗਿਆ। ਭੂਪੇਂਦਰ ਪਟੇਲ ਨੇ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ 16 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।