Skip to content
ਐੱਸਐੱਸਪੀ ਦੀ ਨਿਯੁਕਤੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦੇ ਪੱਤਰ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਲਿਖਿਆ ਪੱਤਰ ਇਹ ਦਰਸਾਉਂਦਾ ਹੈ ਕਿ ਉਕਤ ਚਿੱਠੀ ਲਿਖਦੇ ਤੇ ਭੇਜਦੇ ਸਮੇਂ ਤੱਥਾਂ ਦਾ ਪਤਾ ਲਗਾਉਣ ਲਈ ਸਾਵਧਾਨੀ ਨਹੀਂ ਵਰਤੀ ਗਈ ਹੈ। ਜੇਕਰ ਇਸ ਗੱਲ ਦਾ ਧਿਆਨ ਰੱਖਿਆ ਜਾਂਦਾ ਤਾਂ ਇਸ ਤਰ੍ਹਾਂ ਦਾ ਪੱਤਰ ਪਹਿਲੀ ਵਾਰ ਵਿਚ ਹੀ ਨਹੀਂ ਲਿਖਿਆ ਜਾ ਸਕਦਾ ਸੀ। ਦੱਸ ਦੇਈਏ ਕਿ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਚੰਡੀਗੜ੍ਹ ਤੋਂ ਅਚਾਨਕ ਵਾਪਸ ਭੇਜ ਦਿੱਤਾ ਗਿਆ। ਇਸ ਮਾਮਲੇ ‘ਚ ਇੱਕ ਵਾਰ ਫਿਰ ਤੋਂ ਪੰਜਾਬ ਸੀਐਮ ਅਤੇ ਪੰਜਾਬ ਰਾਜਪਾਲ ਆਹਮੋ ਸਾਹਮਣੇ ਹੋ ਗਏ ਹਨ। ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿੱਖ ਨਾਰਾਜ਼ਗੀ ਜਾਹਰ ਕੀਤੀ ਸੀ। ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਚਿੱਠੀ ਵਿਚ ਲਿਖਿਆ ਸੀ ਕਿ ਪੰਜਾਬ ਵੱਲੋਂ 3 ਨਾਵਾਂ ਦਾ ਪੈਨਲ ਭੇਜਿਆ ਜਾਵੇਗਾ, ਉਨ੍ਹਾਂ ਵਿਚੋਂ ਕਿਸੇ ਇਕ ਨਾਂ ‘ਤੇ ਮੋਹਰ ਲੱਗੇਗੀ। ਨਾਰਾਜ਼ ਸੀਐੱਮ ਨੇ ਕਿਹਾ ਸੀ ਕਿ ਸਰਕਾਰ ਨੂੰ ਐੱਸੈੱਸਪੀ ਦੀ ਨਿਯੁਕਤੀ ਨੂੰ ਲੈ ਕੇ ਨੋਟਿਸ ਭੇਜਿਆ ਜਾਣਾ ਚਾਹੀਦਾ ਸੀ। ਐੱਸਐੱਸਪੀ ਚਾਹਲ ਨੂੰ ਸਮੇਂ ਤੋਂ ਪਹਿਲਾਂ ਕਿਉਂ ਹਟਾਇਆ ਗਿਆ। ਐੱਸਐੱਸਪੀ ਦਾ ਕਾਰਜਕਾਲ 3 ਸਾਲ ਦਾ ਹੁੰਦਾ ਹੈ ਜੋ ਅਜੇ ਪੂਰਾ ਨਹੀਂ ਹੋਇਆ ਹੈ। ਚਹਿਲ ਦਾ ਕਾਰਜਕਾਲ ਅਜੇ ਸਤੰਬਰ ਤੱਕ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਐੱਸਐੱਸਪੀ ਦੀ ਨਿਯੁਕਤੀ ਤੋਂ ਪਹਿਲਾਂ ਸਰਕਾਰ ਵੱਲੋਂ 3 ਨਾਵਾਂ ਦਾ ਪੈਨਲ ਭੇਜਿਆ ਜਾਂਦਾ ਹੈ ਫਿਰ ਉਨ੍ਹਾਂ ਵਿਚੋਂ ਕਿਸੇ ਇਕ ਨਾਂ ‘ਤੇ ਮੋਹਰ ਲੱਗਦੀ ਹੈ।