ਜ਼ਬਰ-ਜਨਾਹ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਮੁਲਜ਼ਮਾਂ ਵੱਲੋਂ 13, 14-12-2022 ਦੀ ਦਰਮਿਆਨੀ ਰਾਤ ਨੂੰ ਇਹ ਜ਼ੁਰਮ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਗਰਗ ਨੇ ਦੱਸਿਆ ਕਿ ਮਿਤੀ 13-14 ਦਸੰਬਰ ਦੀ ਦਰਮਿਆਨੀ ਰਾਤ ਨੂੰ ਇੱਕ ਲੜਕੀ ਫੇਸ-6 ਟ੍ਰੈਫਿਕ ਲਾਈਟ ਤੋਂ ਇੱਕ ਆਟੋ ਲੈ ਕੇ ਜਾ ਰਹੀ ਸੀ ਤਾਂ ਆਟੋ ਵਿੱਚ ਇੱਕ ਹੋਰ ਵਿਅਕਤੀ ਪਿਛਲੀ ਸੀਟ ਤੇ ਬੈਠਾ ਸੀ ਜੋ ਰਸਤੇ ਵਿੱਚ ਆਟੋ ਡਰਾਇਵਰ ਅਤੇ ਪਿਛਲੀ ਸੀਟ ਉੱਤੇ ਬੈਠੇ ਵਿਅਕਤੀ ਵੱਲੋਂ ਲੜਕੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੁੱਟਮਾਰ ਵੀ ਕੀਤੀ । ਉਨ੍ਹਾਂ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੇ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੇ ਲੜਕੀ ਨੇ ਮੁਸ਼ੱਕਤ ਕਰਕੇ ਰਿਆਤ ਐਂਡ ਬਾਹਰਾ ਹਸਪਤਾਲ ਕੋਲ ਜਾ ਕੇ ਆਟੋ ਵਿੱਚੋਂ ਛਾਲ ਮਾਰ ਦਿੱਤੀ। ਇਸ ਘਟਨਾ ਦੀ ਸ਼ਿਕਾਇਤ ਮਿਲਣ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀ ਸੰਦੀਪ ਗਰਗ ਦਾ ਕਹਿਣਾ ਹੈ ਕਿ ਪੁਲਿਸ ਦੀਆਂ ਟੀਮਾਂ ਬਣਾ ਕੇ ਜਾਂਚ ਸ਼ੁਰੂ ਕੀਤੀ ਅਤੇ 12 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ ਬੰਟੀ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਰਡਿਆਲਾ ਹਾਲ ਵਾਸੀ ਨੇੜੇ ਸਟੇਡੀਅਮ ਕੁਰਾਲੀ ਵਜੋਂ ਹੋਈ ਹੈ ਅਤੇ ਦੂਜਾ ਮੁਲਜ਼ਮ ਮਨਮੋਹਨ ਸਿੰਘ ਹੈ ਜੋ ਪਿੰਡ ਸਿੰਘਪੁਰਾ ਦਾ ਰਹਿਣ ਵਾਲਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇੰਨ੍ਹਾਂ ਕੋਲੋ ਵੱਡੇ ਖੁਲਾਸੇ ਹੋਣ ਦੀ ਆਸ ਹੈ।