ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣੇ ਸਨ ਪਰ ਉਹ ਮੁਲਤਵੀ ਕੀਤੇ ਗਏ ਹਨ ਹੁਣ ਸਿਰਫ਼ 10 ਵਜੇ ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਗਏ ਹਨ। ਯੂਨੀਅਨ ਦੀ ਪੰਜਾਬ ਸਰਕਾਰ ਦੇ ਸੈਕਟਰੀ ਰਵੀ ਭਗਤ ਨਾਲ ਅੱਜ 4 ਵਜੇ ਮੀਟਿੰਗ ਹੋਵੇਗੀ । ਇਸ ਮੀਟਿੰਗ ਤੋਂ ਬਾਅਦ 20 ਤਰੀਕ ਨੂੰ ਪ੍ਰਿੰਸੀਪਲ ਸੈਕਟਰੀ ਵੇਣੂ ਪ੍ਰਸ਼ਾਦ ਨਾਲ ਮੀਟਿੰਗ ਫਾਈਨਲ ਹੋਈ ਹੈ। ਯੂਨੀਅਨਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕੀਤਾ ਜਾਣਾ ਸੀ ਜੋ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਇਕ ਹੋਰ ਫੈਸਲਾ ਲਿਆ ਹੈ ਕਿ ਪੰਜਾਬ ਦੇ 18 ਡਿੱਪੂਆਂ ਤੋਂ ਬੱਸਾਂ ਚਲਾਈਆ ਜਾਣਗੀਆਂ। ਪੰਜਾਬ ਦੇ 18 ਡ਼ਿੱਪੂਆਂ ਉੱਤੇ 10 ਵਜੇ ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਕੀਤੇ ਜਾਣਗੇ। ਚੰਡੀਗੜ੍ਹ ਦੇ ਬੱਸ ਸਟੈਂਡ ਉਤੇ ਵੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਹੈ। ਬੱਸ ਕਾਮਿਆ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਲੁਧਿਆਣਾ ਬੱਸ ਸਟੈਂਡ ਵਿੱਚ ਵੀ ਸਵਾਰੀਆਂ ਪੜਤਾਲ ਕਾਰਨ ਪਰੇਸ਼ਾਨ ਹੋ ਰਹੀਆ ਹਨ। ਬੱਸ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੋਗਾ ਵਿੱਚ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਵਰਕਰਾਂ ਵੱਲੋਂ ਬੱਸ ਅੱਡਾ ਬੰਦ ਕੀਤਾ ਗਿਆ ਹੈ ਜਿਸ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੰਨ੍ਹਾਂ ਦੀਆਂ ਮੰਗਾਂ ਮੰਨੀਆਂ ਚਾਹੀਦੀਆ ਹਨ ਤਾਂ ਕਿ ਹੜਤਾਲ ਖਤਮ ਹੋ ਸਕੇ। ਕੱਚੇ ਕਾਮਿਆ ਵੱਲੋਂ ਪੰਜਾਬ ਸਰਕਾਰ ਦਾ ਸਿਆਪਾ ਕੀਤਾ ਜਾ ਰਿਹਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ 10 ਤੋਂ 12 ਵਜੇ ਤੱਕ ਬੱਸ ਅੱਡੇ ਬੰਦ ਕੀਤੇ ਗਏ ਹਨ।