ਫਗਵਾੜਾ, 20 ਮਈ – ਸੂਬੇ ਦੇ ਪਿੰਡਾਂ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਪੂਰੀ ਤਰਾਂ ਗੰਭੀਰ ਹੈ ਉਥੇ ਹੀ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਲੋਕਾਂ ਨੂੰ ਜਾਗਰੁਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ ਹਨ। ਇਸ ਦੇ ਤਹਿਤ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫਗਵਾੜਾ ਸਬ ਡਵੀਜਨ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਕੀਤੀ।ਸਰਪੰਚਾਂ ਨੂੰ ਸੰਬੋਧਨ ਕਰਦਿਆ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਅਤੇ ਪਿੰਡਾਂ ਦੇ ਲੋਕਾਂ ਨੂੰ ਜਾਗਰੁਕ ਕਰਨ ਦੇ ਨਾਲ ਨਾਲ ਪਿੰਡਾਂ ਵਿੱਚ ਇੱਕ ਥਾਂ ‘ਤੇ ਜਿਆਦਾ ਇੱਕਠ ਨਾ ਹੋਣ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਉਨਾਂ ਪਿੰਡਾਂ ਦੇ ਸਰਪੰਚਾਂ ਨੂੰ ਕਿਹਾ ਕਿ ਜੋ ਪਿੰਡ ਪੂਰੀ ਤਰਾਂ ਨਾਲ ਟੀਕਾਕਰਨ ਕਰਵਾਏਗਾ ਉਸ ਪਿੰਡ ਨੂੰ ਮੱੁਖ ਮੰਤਰੀ ਪੰਜਾਬ ਵੱਲੋਂ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।