ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਕਾਂਗਰਸ ਹਾਈਕਮਾਂਡ ਵੱਲੋ ਕਾਂਗਰਸ ਪਾਰਟੀ ਦਾ ਜ਼ਿਲਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਵਿਧਾਇਕ ਧਾਲੀਵਾਲ ਨੂੰ ਜ਼ਿਲਾ ਪ੍ਰਧਾਨ ਦੇ ਅਹੁਦੇ ਦਾ ਰਸਮੀ ਤੌਰ ਤੇ ਐਲਾਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਫਗਵਾੜਾ ਪਹੁੰਚੇ। ਫਗਵਾੜਾ ਦੇ ਹੁਸ਼ਿਆਰਪੁਰ ਰੋਡ ਸਥਿਤ ਕੇ.ਜੀ ਰਿਸੋਰਟ ਵਿਖੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਤੋ ਇਲਾਵਾ ਕਪੂਰਥਲਾ ਤੋ ਵਿਧਾਇਕ ਰਾਣਾ ਗੁਰਜੀਤ ਸਿੰਘ, ਭੁੱਲਥ ਤੋ ਵਿਧਾਇਕ ਸੁਖਪਾਲ ਸਿੰਘ ਖਹਿਰਾ ਸੁਲਤਾਨਪੁਰ ਲੋਧੀ ਤੋ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਉਚੇਚੇ ਤੋਰ ਤੇ ਸ਼ਾਮਿਲ ਹੋਏ।ਇਸ ਮੌਕੇ ਵੱਖ ਵੱਖ ਬੁਲਾਰਿਆ ਨੇ ਆਪਣੇ ਸੰਬੋਧਨ ਵਿੱਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਜ਼ਿਲਾ ਕਪੂਰਥਲਾ ਦਾ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮੇਹਨਤੀ ਵਰਕਰਾਂ ਦਾ ਪਾਰਟੀ ਸਨਮਾਨ ਕਰਦੀ ਹੈ ਤੇ ਉਹ ਆਸ ਕਰਦੇ ਹਨ ਕਿ ਜ਼ਿਲਾ ਕਪੂਰਥਲਾ ਵਿੱਚ ਕਾਂਗਰਸ ਪਾਰਟੀ ਪਹਿਲਾਂ ਨਾਲੋ ਹੋਰ ਮਜ਼ਬੂਤ ਹੋਵੇਗੀ।ਇਸਦੇ ਨਾਲ ਹੀ ਉਨਾਂ ਰਾਹੁਲ ਗਾਂਧੀ ਵੱਲੋ ਕੰਨੀਆ ਕੁਮਾਰੀ ਤੋ ਕਸ਼ਮੀਰ ਤੱਕ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਬਾਰੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ। ਇਸ ਮੋਕੇ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ ਵਿਧਾਇਕ ਧਾਲੀਵਾਲ ਨੂੰ ਜ਼ਿਲਾ ਪ੍ਰਧਾਨ ਨਿਯੁਕਤ ਹੋਣ ਤੇ ਮੁਬਾਰਕਬਾਦ ਦਿੱਤੀ ਉੱਥੇ ਹੀ ਉਨਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰਾਂ ਦੀ ਕੋਈ ਸ਼ਿਕਾਇਤ ਹੈ ਤਾਂ ਉਹ ਟੀ.ਵੀ ਤੇ ਆਉਣ ਦੀ ਬਜਾਏ ਪਾਰਟੀ ਹਾਈ ਕਮਾਂਡ ਨਾਲ ਲਿਖਤੀ ਜਾ ਫੋਨ ਤੇ ਸੰਪਰਕ ਕਰ ਸਕਦਾ ਹੈ।ਉਨਾਂ ਕਿਹਾ ਕਿ ਪਾਰਟੀ ਦੀ ਥੜੇਬੰਦੀ ਦੇ ਕਾਰਨ ਹੀ ਵਿਧਾਨ ਸਭਾ ਚੋਣਾ ਵਿੱਚ ਨੁਕਸਾਨ ਝਲਣਾ ਪਿਆ ਹੈ। ਉਹਨਾਂ ਆਸ ਪ੍ਰਗਟਾਈ ਕਿ ਨਵਨਿਯੁਕਤ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਪੂਰੇ ਜ਼ਿਲੇ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਸਮਾਗਮ ਦੌਰਾਨ ਕਾਂਗਰਸ ਲੀਡਰਾਂ ਦੀ ਆਪਸੀ ਧੜੇਬੰਦੀ ਇਕ ਫਿਰ ਜਗ ਜਾਹਿਰ ਹੋਈ ਜਦੋ ਸਟੇਜ ਤੇ ਬੈਠੇ ਕਪੂਰਥਲਾ ਤੋ ਵਿਧਾਇਕ ਰਾਣਾ ਗੁਰਜੀਤ ਨੂੰ ਬਿਨਾਂ ਬੁਲਾਏ ਅਤੇ ਹੱਥ ਮਿਲਾਏ ਭੁੱਲਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਆਪਣੀ ਸੀਟ ਤੇ ਬੈਠ ਗਏ ਜਦਕਿ ਉਹਨਾਂ ਦੇ ਨਾਲ ਅਤੇ ਉਹਨਾਂ ਦੇ ਅੱਗੇ ਬੈਠੇ ਸਾਰੇ ਲੀਡਰਾਂ ਨੂੰ ਸੁਖਪਾਲ ਖਹਿਰਾ ਨੇ ਬੁਲਾਇਆ ਅਤੇ ਹੱਥ ਮਿਲਾਇਆ।ਜਦਕਿ ਸੁਲਾਤਨਪੁਰ ਲੋਧੀ ਤੋ ਸਾਬਕਾ ਵਿਧਾਇਕ ਅਤੇ ਇਸ ਬਾਰ ਕਾਂਗਰਸ ਪਾਰਟੀ ਵੱਲੋ ਚੋਣ ਲੜੇ ਨਵਤੇਜ ਸਿੰਘ ਚੀਮਾ ਵੱਲੋ ਰਾਣਾ ਗੁਰਜੀਤ ਸਿੰਘ ਦੇ ਪੈਰੀ ਹੱਥ ਲਗੱਾ ਕੇ ਉਹਨਾਂ ਨੂੰ ਮਿਿਲਆ ਗਿਆ। ਇਸ ਸੰਬੰਧੀ ਜਦੋ ਰਾਣਾ ਗੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨਾਂ ਨੇ ਮੰਨੀਆ ਕਿ ਕਾਂਗਰਸ ਵਿੱਚ ਧੜੇਬੰਦੀ ਚੱਲ ਰਹੀ ਹੈ ਪਰ ਉਹ ਇਸ ਧੜੇਬੰਦੀ ਨੂੰ ਖਤਮ ਕਰਨਗੇ। ਸੁਖਪਾਲ ਖਹਿਰਾ ਵੱਲੋ ਨਾ ਬੁਲਾਏ ਜਾਣ ਦੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਉਨਾਂ ਕਿਹਾ ਕਿ ਉਨਾਂ ਨੇ ਖਹਿਰੇ ਨੂੰ ਨਹੀ ਬੁਲਾਇਆ।