ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਸਰਹੱਦ ਨੇੜੇ ਡਰੋਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਪਰ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਕਾਮਯਾਬ ਨਹੀਂ ਹੁੰਦੇ। ਇਸੇ ਤਰ੍ਹਾਂ ਹੀ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਡਰੋਨ ਭਾਰਤੀ ਸਰਹੱਦ ਵਿਖੇ ਦਾਖਲ ਹੋਇਆ। ਜਿਸ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਬਰਾਮਦ ਕਰ ਲਿਆ। ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਬੀਓਪੀ ਹਰਭਜਨ ਵਿਖੇ 21 ਦਸੰਬਰ ਦੀ ਰਾਤ 8 ਵਜੇ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਬਟਾਲੀਅਨ 101 ਦੇ ਜਵਾਨ ਚੌਕਸ ਹੋ ਗਏ ਅਤੇ ਡਰੋਨ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਬੀਐਸਐਫ ਜਵਾਨਾਂ ਵੱਲੋਂ ਤੜਕਸਾਰ ਹੀ ਸਰਹੱਦ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜਵਾਨਾਂ ਨੂੰ ਬੀਓਪੀ ਹਰਭਜਨ ਦੇ ਫਾਰਮ ਨੰਬਰ 3 ਵਿੱਚ ਟੁੱਟਿਆ ਹੋਇਆ ਡਰੋਨ ਮਿਲਿਆ। ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਇਲਾਕੇ ’ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।