ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਪਿਛਲੇ ਹਫ਼ਤੇ ਤੋਂ ਮੌਸਮ ਲਗਾਤਾਰ ਠੰਢਾ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਦੇ ਅੰਤ ਤੱਕ ਕੜਾਕੇ ਦੀ ਠੰਢ ਸ਼ੁਰੂ ਹੋ ਜਾਵੇਗੀ। ਜਿਵੇਂ-ਜਿਵੇਂ ਸਰਦੀ ਵਧਦੀ ਜਾਵੇਗੀ, ਲੋਕ ਇੱਕ ਪਾਸੇ ਹੋਰ ਗਰਮ ਕੱਪੜੇ ਪਾ ਕੇ ਘਰੋਂ ਬਾਹਰ ਨਿਕਲਣ ਲੱਗ ਜਾਣਗੇ। ਇਸ ਦੇ ਨਾਲ ਹੀ ਘਰ ਨੂੰ ਗਰਮ ਰੱਖਣ ਲਈ ਅਸੀਂ ਰੂਮ ਹੀਟਰ, ਬਲੋਅਰ ਅਤੇ ਕੋਲੇ ਵਾਲੀ ਅੰਗੀਠੀ ਦੀ ਵਰਤੋਂ ਸ਼ੁਰੂ ਕਰ ਦੇਵਾਂਗੇ। ਜੇਕਰ ਤੁਸੀਂ ਵੀ ਕੁਝ ਅਜਿਹਾ ਹੀ ਪਲਾਨ ਕਰ ਰਹੇ ਹੋ, ਤਾਂ ਅਸੀਂ ਤੁਹਾਨੂੰ ਪਹਿਲਾਂ ਹੀ ਅਲਰਟ ਕਰਨਾ ਚਾਹੁੰਦੇ ਹਾਂ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਜ਼ਿਆਦਾ ਵਰਤੋਂ ਸਿਹਤ ਲਈ ਘਾਤਕ ਸਾਬਤ ਹੋ ਸਕਦੀ ਹੈ। ਰੂਮ ਹੀਟਰ, ਬਲੋਅਰ ਜਾਂ ਅੰਗੀਠੀ ਬਾਲ ਕੇ ਸੌਣ ਨਾਲ ਅੱਖਾਂ ਦੀ ਰੋਸ਼ਨੀ ਖਰਾਬ ਹੋ ਸਕਦੀ ਹੈ। ਇੱਥੋਂ ਤੱਕ ਕਿ ਇਸ ਨਾਲ ਮੌਤ ਵੀ ਹੋ ਸਕਦੀ ਹੈ। ਆਓ ਜਾਣਦੇ ਹਾਂ ਕਿ ਠੰਢ ਤੋਂ ਬਚਾਅ ਦੇ ਇਹ ਸਾਧਨ ਇੰਨੇ ਖਤਰਨਾਕ ਕਿਵੇਂ ਹੋ ਸਕਦੇ ਹਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ?