ਮਣੀਪੁਰ ਬੱਸ ਹਾਦਸਾ : ਕੇਂਦਰ ਸਰਕਾਰ ਨੇ ਕੀਤਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

ਬੁੱਧਵਾਰ ਨੂੰ ਮਣੀਪੁਰ ਦੇ ਨੋਨੀ ਜ਼ਿਲੇ ‘ਚ ਸਕੂਲ ਬੱਸ ਹਾਦਸੇ ‘ਚ 7 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖਮੀ ਹੋ ਗਏ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਚ ਮਾਰੇ ਗਏ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਜਤਇਆ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ, ”ਮਣੀਪੁਰ ਦੇ ਨੋਨੀ ਜ਼ਿਲ੍ਹੇ ‘ਚ ਵਾਪਰੇ ਦਰਦਨਾਕ ਬੱਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮਣੀਪੁਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਪੀ.ਐੱਮ.ਓ. ਦੇ ਮੁਤਾਬਕ ਬੱਸ ਹਾਦਸੇ ਵਿੱਚ ਮਾਰੇ ਗਏ ਹਰ ਇੱਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 2 ਲੱਖ ਰੁਪਏ ਦੀ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖ਼ਮੀਆਂ ਨੂੰ 50 ਰੁਪਏ ਦਿੱਤੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਇਹ ਹਾਦਸਾ ਮਨੀਪੁਰ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ ‘ਤੇ ਵਾਪਰਿਆ ਸੀ। ਹਾਦਸੇ ਵਾਲੀ ਥਾਂ ਤੋਂ ਬਾਹਰ ਕੱਢਣ ਤੋਂ ਬਾਅਦ ਜ਼ਖਮੀ ਵਿ ਦਿਆਰਥੀਆਂ ਦਾ ਇੰਫਾਲ ਦੇ ਕੁਝ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *