ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਹੀ ਸੁਰਖੀਆਂ ਦੇ ਵਿੱਚ ਬਣੇ ਰਹਿੰਦੇ ਹਨ ਹੁਣ ਇੱਕ ਵਾਰ ਫਿਰ ਉਹ ਚਰਚਾ ਦੇ ਵਿੱਚ ਆ ਗਏ ਹਨ । ਦਰਅਸਲ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਪਰੇਸ਼ਾਨੀਆਂ ਦੇ ਬਾਰੇ ਪੁੱਛਿਆ।ਏਅਰਪੋਰਟ ‘ਤੇ ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਇਨ੍ਹਾਂ ਦੀਆਂ ਦਿੱਕਤਾਂ ਦਾ ਜਲਦ ਹੀ ਹੱਲ ਕੀਤਾ ਜਾਏਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ ‘ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਸੀਐੱਮ ਮਾਨ ਨੇ ਕਿਹਾ ਕਿ ਹੈਲਪ ਡੈਸਕ ਵਿੱਚ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਦੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ।