ਲੁਧਿਆਣਾ ਐਸਟੀਐਫ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਤਸਕਰਾਂ ਨੂੰ ਭਾਰੀ ਮਾਤਰਾ ਚ ਹੈਰੋਇਨ ਦੇ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਐਸਟੀਐਫ ਨੇ ਅੰਮ੍ਰਿਤਸਰ ਦੇ ਲੋਪੋਕੇ ਨੇੜਲੇ ਸਰਹੱਦੀ ਪਿੰਡ ਬੇਹੜਵਾਲ ਕੋਲੋਂ 2 ਤਸਕਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ 8 ਕਿਲੋਂ ਦੇ ਕਰੀਬ ਹੈਰੋਇਨ ਵੀ ਬਰਾਮਦ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਬ-ਇੰਸਪੈਕਟਰ ਨੂੰ ਦੋਵਾਂ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ ਕਿ ਦੋਵੇ ਤਸਕਰ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਇਕੱਠੀ ਕਰਨ ਜਾ ਰਹੇ ਹਨ। ਜਿਸ ਤੋਂ ਬਾਅਦ ਗੁਪਤ ਆਪਰੇਸ਼ਨ ਦੌਰਾਨ ਦੋਵਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਦੋਵੇਂ ਤਸਕਰਾਂ ਦੀ ਪਛਾਣ ਅਨਮੋਲ ਸਿੰਘ ਵਾਸੀ ਘਰਿੰਡਾ ਅਤੇ ਹੀਰਾ ਸਿੰਘ ਵਾਸੀ ਦਲੇਕੇ ਲੋਪੋਕੇ ਵਜੋਂ ਹੋਈ ਹੈ। ਫਿਲਹਾਲ ਐਸਟੀਐਫ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।