ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲੇ ਵਿਚ ਸ਼ੁੱਕਰਵਾਰ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਹਾਦਸੇ ਵਿਚ ਜਾਨ ਗਵਾਉਣ ਵਾਲਿਆਂ ਵਿਚ ਇਕ ਗਰਭਵਤੀ ਮਹਿਲਾ ਵੀ ਸੀ। ਪੁਲਿਸ ਨੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਪਰ ਉਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਬੈਤੁਲ-ਨਾਗਪੁਰ ਫੋਰਲੇਨ ‘ਤੇ ਵਾਪਰਿਆ। ਇਸ ਦੌਰਾਨ ਇੱਕ ਕਾਰ ਬੈਤੂਲ ਤੋਂ ਨਾਗਪੁਰ ਵੱਲ ਜਾ ਰਹੀ ਸੀ। ਇਸ ਕਾਰ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਤਾਈ ਤੋਂ ਇੱਕ ਟਰੱਕ ਗਲਤ ਦਿਸ਼ਾ ਤੋਂ ਫੋਰਲੇਨ ‘ਤੇ ਆ ਰਿਹਾ ਸੀ। ਇਸ ਦੌਰਾਨ ਕਾਰ ਵੀ ਤੇਜ਼ ਰਫਤਾਰ ‘ਚ ਸੀ। ਇਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਜ਼ੋਰਦਾਰ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਕਬਾੜ ਵਿੱਚ ਬਦਲ ਗਈ। ਕਾਰ ਦੀ ਹਾਲਤ ਦੇਖ ਕੇ ਸਮਝਿਆ ਜਾ ਸਕਦਾ ਹੈ ਕਿ ਟੱਕਰ ਕਿੰਨੀ ਤੇਜ਼ ਸੀ। ਮ੍ਰਿਤਕਾਂ ਵਿੱਚੋਂ ਇੱਕ ਔਰਤ ਗਰਭਵਤੀ ਦੱਸੀ ਜਾ ਰਹੀ ਹੈ। ਪੁਲਿਸ ਨੇ ਚਾਰੋਂ ਲਾਸ਼ਾਂ ਨੂੰ ਮੁਲਤਾਨੀ ਦੇ ਸਰਕਾਰੀ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਅਤੇ ਕਲੀਨਰ ਫਰਾਰ ਹਨ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।