ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਭੁੱਲਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਐਸਐਸਪੀ ਵੀ ਮੌਜੂਦ ਸਨ। ਦੂਜੇ ਪਾਸੇ ਡੀਜੀਪੀ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।