ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਜੋੜ ਮੇਲ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ 3000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਭਾਰਤ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ 5 ਸਮਾਧਾਨ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇੱਕ ਆਧੁਨਿਕ ਕਮਾਂਡ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੇਲੇ ਵਿੱਚ ਭੀੜ ਨੂੰ ਦੇਖਦੇ ਹੋਏ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਦੱਸ ਦੇਈਏ ਕਿ ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਗੁਰਪ੍ਰੀਤ ਭੁੱਲਰ ਨਾਲ ਅੱਜ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਮੇਲੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।