ਫਗਵਾੜਾ ‘ਚ ਆਖਿਰ ਕਿਉਂ ਦਲਿਤ ਸਮਾਜ ਦਾ ਵਧਿਆ ਗੁੱਸਾ, ਦੇਖੋ ਇਸ ਰਿਪੋਰਟ ‘ਚ

ਭਾਰਤੀ ਸਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਸਾਹਿਬ ਜੀ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਇੱਕ ਵਿਅਕਤੀ ਵੱਲੋਂ ਸੋਸ਼ਲ ਮਿਡੀਆਂ ਤੇ ਪਾਈ ਗਈ ਵੀਡਿਓ ਬੜੀ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋਈ ਇਸ ਵੀਡਿਓ ਵਿੱਚ ਉਕਤ ਵਿਅਕਤੀ ਜਿੱਥੇ ਬਾਬਾ ਸਾਹਿਬ ਜੀ ਨੂੰ ਗਾਲੀ ਗਲੋਚ ਕਰ ਰਿਹਾ ਹੈ ਉਥੇ ਹੀ ਦਲਿਤ ਭਾਈਚਾਰੇ ਖਿਲਾਫ ਵੀ ਗਲਤ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਉਕਤ ਵਿਅਕਤੀ ਵੱਲੋਂ ਵਰਤੀ ਜਾ ਰਹੀ ਇਸ ਗਲਤ ਸ਼ਬਦਾਵਲੀ ਵਾਲੀ ਵੀਡਿਓ ਅਸੀ ਤਹਾਨੂੰ ਸੁਣਾ ਤਾਂ ਨਹੀ ਸਕਦੇ ਪਰ ਇਹ ਜੋ ਚੇਹਰਾ ਤੁਸੀ ਦੇਖ ਦੇਖ ਰਹੇ ਹੋ ਇਹ ਉਹੀ ਵਿਅਕਤੀ ਦੱਸਿਆ ਜਾ ਰਿਹਾ ਹੈ ਜੋ ਕਿ ਵੀਡਿਓ ਵਿੱਚ ਗਲਤ ਸ਼ਬਦਾਵਲੀ ਦਾ ਪ੍ਰਯੋਗ ਕਰ ਰਿਹਾ ਹੈ। ਇਸ ਸਾਰੇ ਮਾਮਲੇ ਦੇ ਵਿਰੋਧ ਵਿੱਚ ਅੰਬੇਡਕਰ ਸੈਨਾ ਮੂਲ ਨਿਵਾਸੀ, ਗੁਰੂ ਰਵਿਦਾਸ ਟਾਈਗਰ ਫੋਰਸ, ਅਤੇ ਵਾਲਮੀਕਿ ਐਕਸ਼ਨ ਕਮੇਟੀ ਵੱਲੋਂ ਇੱਕ ਰੋਸ ਪ੍ਰਦਰਸ਼ਨ ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਕੀਤਾ ਗਿਆ, ਇਸ ਦੋਰਾਨ ਜਿੱਥੇ ਸਮੂਹ ਦਲਿਤ ਭਾਈਚਾਰੇ ਵੱਲੋਂ ਉਕਤ ਵਿਅਕਤੀ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ਗਈ ਉਥੇ ਹੀ ਸਮੂਹ ਆਗੂਆਂ ਨੇ ਐੱਸ.ਪੀ ਹੈੱਡਕਵਾਟਰ ਕਪੂਰਥਲਾ ਹਰਪ੍ਰੀਤ ਸਿੰਘ ਬੈਨੀਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੋਕੇ ਅੰਬੇਡਕਰ ਸੈਨਾ ਮੂਲ ਨਿਵਾਸੀ ਪੰਜਾਬ ਦੇ ਪ੍ਰਧਾਨ ਹਰਭਜਨ ਸੁੰਮਨ ਅਤੇ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਯਸ਼ ਬਰਨਾ ਨੇ ਕਿਹਾ ਕਿ ਉਕਤ ਵਿਅਕਤੀ ਵੱਲੋਂ ਵਰਤੀ ਗਈ ਸ਼ਬਦਾਵਲੀ ਨਾਲ ਸਮੂਹ ਦਲਿਤ ਭਾਈਚਾਰੇ ਅਤੇ ਬਾਬਾ ਸਾਹਿਬ ਨੂੰ ਮੰਨਣ ਵਾਲੇ ਪੈਰੋਕਾਰਾਂ ਦੇ ਦਿਲਾਂ ਨੂੰ ਕਾਫੀ ਠੇਸ ਪਹੁੰਚੀ ਹੈ। ਉਨਾਂ ਕਿਹਾ ਕਿ ਇਸ ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਨਾਂ ਮੰਗ ਕੀਤੀ ਕਿ ਉਕਤ ਵਿਅਕਤੀ ਖਿਲਾਫ ਪਰਚਾ ਦਰਜ ਕਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *