CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ

ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਸਬੰਧੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ਵਿੱਚ ਇੱਕ ਹੋਰ ਨਵਾਂ ਅਧਿਆਇ ਜੋੜਨ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੱਚਿਆਂ ਨੂੰ ਕਿਸਾਨ ਅੰਦੋਲਨ ਬਾਰੇ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਸਬੰਧੀ ਸਿੱਖਿਆ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਵਰਤਮਾਨ ਇਤਿਹਾਸ ਦਾ ਮਹੱਤਵਪੂਰਨ ਹਿੱਸਾ ਹੈ। ਦਰਅਸਲ, ਅਧਿਆਪਕ ਐਸੋਸੀਏਸ਼ਨਾਂ ਵੱਲੋਂ ਲੰਬੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ । ਅਧਿਆਪਕ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਸਨ।

Leave a Reply

Your email address will not be published. Required fields are marked *