ਸੰਗਰੂਰ ਬਠਿੰਡਾ ਨੈਸ਼ਨਲ ਹਾਈਵੇ ਉਤੇ ਉਪਲੀ ਪਿੰਡ ਦੇ ਕੋਲ ਬੀਤੀ ਰਾਤ ਲਗਭਗ 11 ਵਜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਐਕਸੀਡੈਂਟ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 1 ਮੋਟਰਸਾਈਕਲ ‘ਤੇ ਇਹ ਚਾਰੋਂ ਨੌਜਵਾਨ ਸਵਾਰ ਸਨ। ਸਕਾਰਪੀਓ ਗੱਡੀ ਨਾਲ ਹੋਈ ਟੱਕਰ ਵਿਚ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਨੂੰ ਪਟਿਆਲਾ ਰੈਫਰ ਕੀਤਾ ਗਿਆ ਸੀ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤੇ ਮੋਟਰਸਾਈਕਲ ਨੌਜਵਾਨ ਸਰਵਿਸ ਰੋਡ ਤੋਂ ਮੇਨ ਹਾਈਵੇ ‘ਤੇ ਜਦੋਂ ਚੜ੍ਹਨ ਲੱਗੇ ਤਾਂ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਨੌਜਵਾਨ ਦੀ ਬਾਡੀ ਕਾਫੀ ਦੂਰ ਖੇਤਾਂ ਵਿਚੋਂ ਮਿਲੀ। ਇਕ ਨੌਜਵਾਨ ਦੀ ਉਮਰ ਲਗਭਗ 29 ਸਾਲ ਤੇ ਤਿੰਨ ਦੀ ਉਮਰ ਲਗਭਗ 20 ਤੋਂ 22 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਮਰਨ ਵਾਲੇ ਦੀ ਪਛਾਣ ਗੁਰਬਾਜ ਸਿੰਘ ਮੁਖਤਿਆਰ ਸਿੰਘ ਵਾਸੀ ਪਿੰਡ ਗੁੱਜਰਾਂ ਗੁਰਦੀਪ ਸਿੰਘ ਵਾਸੀ ਪਿੰਡ ਕੰਮੋਮਾਜਰਾ ਅਮਨਦੀਪ ਸਿੰਘ ਵਾਸੀ ਪਿੰਡ ਥੂਹੀ ਨਾਭਾ ਵਜੋਂ ਹੋਈ ਹੈ।