ਕੋਵਿਡ ਮਹਾਂਮਾਰੀ ਦੀ ਵਾਪਸੀ ਦੇ ਕਾਰਨ ਕੈਨੇਡੀਅਨ ਸਰਕਾਰ (Canadian Government) ਨੇ ਹੁਣ ਵਿਦੇਸ਼ੀਆਂ ਲਈ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ (Ban On Buying Property) ਦਿੱਤੀ ਹੈ। ਹਾਲਾਂਕਿ, ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਲਾਗੂ ਹੋਵੇਗੀ। ਇਹ ਪਾਬੰਦੀ ਨਵੇਂ ਸਾਲ ਦੇ ਦਿਨ ਯਾਨੀ ਐਤਵਾਰ ਤੋਂ ਲਾਗੂ ਹੋ ਗਈ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸ਼ਹਿਰ ਵਿੱਚ ਜਾਇਦਾਦ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਸੀ, ਜਿਸ ਕਾਰਨ ਕੈਨੇਡਾ ਸਰਕਾਰ ਨੇ ਅਜਿਹਾ ਫੈਸਲਾ ਲਿਆ। ਸੀਐਨਐਨ ਦੀ ਇਕ ਰਿਪੋਰਟ ਅਨੁਸਾਰ ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ (Non Canadians Act) ਤਹਿਤ ਵਿਦੇਸ਼ੀਆਂ ਲਈ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ। ਦੱਸ ਦਈਏ ਕਿ ਕੋਵਿਡ ਮਹਾਮਾਰੀ ਕਾਰਨ ਦੇਸ਼ ਵਿੱਚ ਮਹਿੰਗਾਈ ਵਧ ਗਈ ਸੀ। ਪ੍ਰਾਪਰਟੀ ਦੀਆਂ ਕੀਮਤਾਂ ਵਿਚ ਵੀ ਭਾਰੀ ਉਛਾਲ ਆਇਆ, ਜਿਸ ਕਾਰਨ ਉਥੋਂ ਦੇ ਲੋਕਾਂ ਲਈ ਘਰ ਖਰੀਦਣਾ ਇਕ ਚੁਣੌਤੀ ਬਣ ਗਿਆ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 2021 ਦੀ ਚੋਣ ਮੁਹਿੰਮ ਵਿੱਚ ਇਸ ਦਾ ਪ੍ਰਸਤਾਵ ਰੱਖਿਆ ਸੀ, ਜਦੋਂ ਕਿ ਕੁਝ ਸਿਆਸਤਦਾਨਾਂ ਦਾ ਮੰਨਣਾ ਹੈ ਕਿ ਖਰੀਦਦਾਰ ਨਿਵੇਸ਼ ਵਜੋਂ ਘਰਾਂ ਦੀ ਸਪਲਾਈ ਬੰਦ ਕਰਨ ਲਈ ਜ਼ਿੰਮੇਵਾਰ ਸਨ। ਪਾਬੰਦੀ ਦੇ ਪਿੱਛੇ ਕੈਨੇਡੀਅਨ ਸਰਕਾਰ ਦਾ ਮਕਸਦ ਸਥਾਨਕ ਲੋਕਾਂ ਨੂੰ ਵੱਧ ਤੋਂ ਵੱਧ ਘਰ ਮੁਹੱਈਆ ਕਰਵਾਉਣਾ ਹੈ, ਜਿਸ ਕਰਕੇ ਸਰਕਾਰ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦਾਂ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਪਾਬੰਦੀ ਦਾ ਰੀਅਲ ਅਸਟੇਟ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਨੈਸ਼ਨਲ ਹਾਊਸਿੰਗ ਏਜੰਸੀ ਕੈਨੇਡਾ ਮੋਰਟਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ ਨੇ ਜੂਨ ਦੀ ਇਕ ਰਿਪੋਰਟ ‘ਚ ਕਿਹਾ ਸੀ ਕਿ 2030 ਤੱਕ ਲਗਭਗ 19 ਮਿਲੀਅਨ ਹਾਊਸਿੰਗ ਯੂਨਿਟਾਂ ਦੀ ਜ਼ਰੂਰਤ ਹੋਵੇਗੀ। ਇਸ ਦਾ ਮਤਲਬ ਹੈ ਕਿ ਇਸ ਮੰਗ ਨੂੰ ਪੂਰਾ ਕਰਨ ਲਈ 5.8 ਮਿਲੀਅਨ ਨਵੇਂ ਘਰ ਬਣਾਉਣੇ ਪੈਣਗੇ, ਜਾਂ ਉਸ ਮੰਗ ਨੂੰ ਪੂਰਾ ਕਰਨ ਲਈ 3.5 ਮਿਲੀਅਨ ਤੋਂ ਵੱਧ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ। (ਏਜੰਸੀਆਂ ਦੇ ਇਨਪੁਟਸ ਨਾਲ)