ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਾਕਰ ਨੇ ਨਸ਼ਾ ਤਸਕਰਾਂ ‘ਤੇ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਸੀ.ਐੱਮ. ਮਾਨ ਨੇ ਅੱਜ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਨੂੰ ਲੈ ਕੇ ਬਾਈ ਲੈਵਲ ਦੀ ਮੀਟਿੰਗ ਕੀਤੀ। ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰੇਗੀ। ਗੰਭੀਰ ਮਾਮਲਿਆਂ ਵਿੱਚ ਜਾਇਦਾਦ ਨੂੰ ਕੁਰਕ ਕਰਨ ‘ਤੇ ਵੀ ਵਿਚਾਰ ਕੀਤਾ ਗਿਆ ਹੈ। ਮੀਟਿੰਗ ਵਿੱਚ ਨਸ਼ੇ ਨਾਲ ਜੁੜੇ ਕਾਨੂੰਨਾਂ ‘ਚ ਸੋਧ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਨਸ਼ਾ ਮੁਕਤ ਪਿੰਡ ਦੀਆਂ ਪੰਚਾਇਤਾਂ ਨੂੰ ਮਤਾ ਪਾਸ ਕਰਨ, ਅਜਿਹੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦੇਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ SHO ਦੀ ਜ਼ਿੰਮੇਵਾਰੀ ਤੈਅ ਹੋਵੇਗੀ। ਅੱਜਕਲ੍ਹ ਪੰਜਾਬ ਵਿੱਚ ਫਿਰੌਤੀ ਤੇ ਜਬਰਨ ਵਸੂਲੀ ਦੇ ਮਾਮਲੇ ਵੀ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਵੀ ਮੀਟਿੰਗ ਵਿੱਚ ਚਰਚਾ ਹੋਈ। ਐਕਸਟਾਰਸ਼ਨ ਕਾਲ ‘ਤੇ ਪੁਲਿਸ ਨੂੰ ਸਖਤ ਐਕਸ਼ਨ ਲੈਣ ਦੇ ਹੁਕਮ ਦਿੱਤੇ ਗਏ ਹਨ।