ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਸਵੇਰ ਦੀ ਸੰਘਣੀ ਧੁੰਦ ਦੇ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫਤਾਰ ’ਚ ਵੀ ਕਾਫੀ ਕਮੀ ਦੇਖਣ ਨੂੰ ਮਿਲ ਰਹੀ ਹੈ। ਕੜਾਕੇ ਦੀ ਪੈ ਰਹੀ ਠੰਢ ਕਾਰਨ ਸਰਕਾਰ ਨੇ ਸਕੂਲਾਂ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ ਉੱਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸੇਵਾ ਕੇਂਦਰ ਪੌਣੇ ਦੱਸ ਵਜੇ ਖੁੱਲ੍ਹਣਗੇ ਅਤੇ ਸ਼ਾਮ 5 ਵਜੇ ਤੱਕ ਮੁਲਾਜ਼ਮ ਕੰਮ ਕਰਨਗੇ। ਜਾਰੀ ਕੀਤੇ ਹੁਕਮਾਂ ਵਿੱਚ ਉਨਾਂ ਦੱਸਿਆ ਕਿ ਫਿਲਹਾਲ ਇਹ ਸਮਾਂ 15 ਜਨਵਰੀ ਤੱਕ ਬਦਲਿਆ ਗਿਆ ਹੈ ਅਤੇ ਅੱਗੇ ਦਾ ਫੈਸਲਾ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਸੇਵਾ ਕੇਂਦਰ ਵਿਚ ਆਉਣ ’ਤੇ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਿਕਲ ਪੇਸ਼ ਆ ਰਹੀ ਹੈ, ਜਿਸ ਕਾਰਨ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।