ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਹੁਣ ਭਖ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੀਐੱਮ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ’ਚ ਸਾਰੇ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਮੰਗ ਪੰਤਰ ਸੌਂਪੇ ਗਏ। ਡੀਸੀ ਨੇ ਕਿਹਾ ਕਿ ਉਹ ਇਸ ਮੈਮੋਰੈਂਡਮ ਨੂੰ ਅੱਗੇ ਸਰਕਾਰ ਨੂੰ ਸੌਂਪ ਦਿੱਤਾ ਜਾਵੇਗਾ। ਸੀਐੱਮ ਮਾਨ ਵੱਲੋਂ ਦਿੱਤੇ ਬਿਆਨ ’ਤੇ ਐਸਜੀਪੀਸੀ ਦਾ ਕਹਿਣਾ ਹੈ ਕਿ ਸੀਐੱਮ ਭਗਵੰਤ ਮਾਨ ਦੇ ਬਿਆਨ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਬਿਆਨ ਨੂੰ ਜਲਦ ਵਾਪਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ।