ਮਾਨ ਸਰਕਾਰ ਵੱਲੋਂ ਨਵੇਂ ਸਾਲ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ, ਮਿਲਣਗੇ ਨਿਯੁਕਤੀ ਪੱਤਰ

ਲੁਧਿਆਣਾ- ਪੰਜਾਬ ਦੀ ਮਾਨ ਸਰਕਾਰ ਵਿੱਚ ਬੰਪਰ ਸਰਕਾਰੀ ਭਰਤੀ ਜਾਰੀ ਹੈ। ਲੁਧਿਆਣਾ ਵਿੱਚ ਅੱਜ 4000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗਾ ਪੂਰਾ ਪ੍ਰੋਗਰਾਮ ਮਨਮੋਹਨ ਸਟੇਡੀਅਮ ਵਿਖੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2:00 ਵਜੇ ਦੇ ਕਰੀਬ ਲੁਧਿਆਣਾ ਪਹੁੰਚਣਗੇ। ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ… ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ… ਇਸ ਮੌਕੇ ਸੀਐਮ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ। ਉਨ੍ਹਾਂ ਆਪਣੇ ਟਵਿੱਟ ਵਿੱਚ ਲਿਖਿਆ ਹੈ ਕਿ  ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ… ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ…। ਦੱਸ ਦਈਏ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ’ਤੇ ਚਾਰ ਹਜ਼ਾਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਹੁਣ ਤੱਕ ਸਰਕਾਰ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।

Leave a Reply

Your email address will not be published. Required fields are marked *