ਫਗਵਾੜਾ ਪੁਲਿਸ ਨੇ ਲੱੁਟ ਖੋਹ ਦੇ 2 ਵੱਖ ਵੱਖ ਮਾਮਲਿਆਂ ਵਿੱਚ ਕੱੁਲ 6 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਥਾਣਾ ਸਿਟੀ ਦੇ ਐੱਸ.ਐੱਚ.ਓ ਅਮਨਦੀਪ ਨਾਹਰ ਨੇ ਦੱਸਿਆ ਕਿ ਬੀਤੇ ਦਿਨੀ ਪੀ. ਚਤੱਨਿਆ ਨੇ ਪੁੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਰੇਲਵੇ ਰੋਡ ਫਗਵਾੜਾ ਵਿਖੇ ਸੈਂਟਰੋਂ ਕਾਰ ਸਵਾਰ 3 ਲੁਟੇਰੇ ਉਸ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਟੈਕਨੀਕਲ ਸੈੱਲ ਦੀ ਮੱਦਦ ਨਾਲ ਮੋਬਾਇਲ ਖਾਉਣ ਵਾਲੇ ਤਿੰਨਾਂ ਦੋਸ਼ੀਆਂ ਨੂੰ ਸ਼ੂਗਰ ਮਿੱਲ ਦੇ ਪੱੁਲ ਹੇਠੋਂ ਸੈਂਟਰੋ ਕਾਰ ਸਮੇਤ ਕਾਬੂ ਕੀਤਾ। ਉਨਾਂ ਦੱਸਿਆ ਕਿ ਪੁਲਿਸ ਨੇ ਇਨਾਂ ਦੋਸ਼ੀਆਂ ਪਾਸੋਂ 1 ਏਅਰ ਪਿਸਟਲ ਅਤੇ ਲੱੁਟਿਆ ਹੋੋਇਆ ਮੋਬਾਇਲ ਵੀ ਬਰਾਮਦ ਕੀਤਾ। ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੱੁਤਰ ਅਮਰੀਕ ਲਾਲ, ਪਰਮਜੀਤ ਘਾਰੂ ਪੱੁਤਰ ਚਮਨ ਲਾਲ ਅਤੇ ਮੁਨੀਸ਼ ਕੁਮਾਰ ਪੱੁਤਰ ਊਧੇ ਤਿੰਨੋ ਵਾਸੀ ਕਪੂਰਥਲਾ ਵੱਜੋਂ ਹੋਈ ਹੈ। ਉਨਾਂ ਦੱਸਿਆ ਕਿ ਪੁਲਿਸ ਉਕਤ ਤਿੰਨਾਂ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਉਧਰ ਇਸੇ ਤਰਾਂ ਹੀ ਥਾਣਾ ਸਿਟੀ ਦੀ ਪੁਲਿਸ ਨੇ ਬੀਤੇ ਦਿਨ ਗੁਰੂ ਹਰਗੋਬਿੰਦ ਨਗਰ ਫਗਵਾੜਾ ਤੋਂ ਐਕਟਿਵਾ ਸਵਾਰ ਇੱਕ ਮਹਿਲਾ ਪਾਸੋਂ ਮੋਬਾਇਲ ਫੋਨ ਤੇ ਇੱਕ ਪਰਸ ਖੋਹ ਕੇ ਫਰਾਰ ਹੋਏ ਤਿੰਨ ਦੋਸ਼ੀਆਂ ਨੂੰ ਵੀ ਲੱੁਟ ਦੇ ਸਮਾਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਕਰਯੋਗ ਹੈ ਕਿ ਉਕਤ ਵਾਰਦਾਤ ਦੀ ਇੱਕ ਸੀ.ਸੀ.ਟੀ.ਵੀ ਫੂਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਤੁਸੀ ਖੁਦ ਦੇਖ ਸਕਦੇ ਹੋ ਕਿ ਕਿਸ ਤਰਾਂ ਉਕਤ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆ ਥਾਣਾ ਸਿਟੀ ਦੇ ਐੱਸ.ਐੱਚ.ਓ ਅਮਨਦੀਪ ਨਾਹਰ ਨੇ ਦੱਸਿਆ ਕਿ ਪੀੜਤ ਮਹਿਲਾਂ ਨੀਤੂ ਬਾਂਸਲ ਵਾਸੀ ਹਰਗੋਬਿੰਦ ਨਗਰ ਫਗਵਾੜਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਹਰਗੋਬਿੰਦ ਨਗਰ ਫਗਵਾੜਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਉਸਦਾ ਮੋਬਾਇਲ ਫੋਨ ਤੇ ਪਰਸ ਖੌਹ ਕੇ ਫਰਾਰ ਹੋ ਗਏ। ਜਿਸ ਤੇ ਕਾਰਵਾਈ ਕਰਦਿਆ ਪੁਲਿਸ ਪਾਰਟੀ ਨੇ ਉਕਤ ਤਿੰਨਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ, ਤੇ ਪੱੁਛ ਗਿੱਛ ਦੋਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਤਿੰਨਾਂ ਲੁਟੇਰਿਆਂ ਨੇ ਹੀ ਇਸ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੋਸ਼ੀਆਂ ਦੀ ਪਹਿਚਾਣ ਚੰਦਰ ਸ਼ੇਖਰ ਪੱੁਤਰ ਵਿਜੇ ਕੁਮਾਰ, ਅਮਿਤ ਕੁਮਾਰ ਪੱੁਤਰ ਮਹਿੰਦਰ ਪਾਲ ਅਤੇ ਵਿਸ਼ਾਲ ਪੱੁਤਰ ਲੱਡੂ ਤਿੰਨੋ ਵਾਸੀ ਗੁਰਾਇਆਂ ਵੱਜੋਂ ਹੋਈ ਹੈ। ਉਨਾਂ ਦੱਸਿਆ ਕਿ ਪੁੁਲਿਸ ਨੇ ਕਾਬੂ ਕੀਤੇ ਦੋਸ਼ੀਆਂ ਪਾਸੋਂ ਇੱਕ ਸਪਲੈਂਡਰ ਮੋਟਰਸਾਈਕਲ ਅਤੇ ਲੱੁਟ ਖੋਹ ਕੀਤਾ ਮੋਬਾਇਲ ਫੋਨ ਅਤੇ ਪਰਸ ਵੀ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਤਿੰਨੋ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।