CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਰੁਜ਼ਗਾਰ ਸਣੇ ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ CM ਭਗਵੰਤ ਮਾਨ ਸਣੇ ਮੰਤਰੀ ਮੰਡਲ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬੁਲਾਉਣ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਿਨੇਟ ਮੀਟਿੰਗ ਵਿੱਚ ਇਸ ‘ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸਦੇ ਇਲਾਵਾ ਮਾਨ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਅਧਿਕਾਰੀਆਂ ਦੀ ਭਰਤੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਤਾਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਅੱਜ ਮੀਟਿੰਗ ਵਿੱਚ ਆਗਾਮੀ ਸਮੇਂ ਦੇ ਲਈ ਇਨ੍ਹਾਂ ਸਾਰਿਆਂ ‘ਤੇ ਚਰਚਾ ਦੇ ਬਾਅਦ ਇਨ੍ਹਾਂ ਵਿੱਚ ਤੇਜ਼ੀ ਲਿਆਂਦੀ ਜਾ ਸਕਦੀ ਹੈ। ਮਾਨ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦਾ ਨਾਮ ਬਦਲਣ, ਡਾਕਟਰਾਂ ਦੀਆਂ ਨਿਯੁਕਤੀਆਂ ਦੇ ਫੈਸਲੇ ਸਣੇ ਬਹੁਤ ਸਾਰੇ ਕੰਮ ਕਰ ਚੁੱਕੀ ਹੈ। CM ਮਾਨ ਵੱਲੋਂ ਕੈਬਿਨੇਟ ਮੀਟਿੰਗ ਤੋਂ ਬਾਅਦ ਅਕਸਰ ਹੀ ਕਈ ਅਹਿਮ ਐਲਾਨ ਕੀਤੇ ਜਾਂਦੇ ਹਨ। ਇਸ ਵਾਰ ਵੀ ਕੁਝ ਅਜਿਹੀ ਉਮੀਦ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *