ਬੈਂਸ ਤੋਂ ਵਾਪਸ ਲਏ ਵਿਭਾਗ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋਇਆ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਹੁਣ ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਬਣ ਗਏ ਹਨ। ਡਾ. ਬਲਬੀਰ ਸਿੰਘ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦਾ ਹਲਫ ਦਿਵਾਇਆ।  ਪੰਜਾਬ ਸਰਕਾਰ ਵੱਲੋਂ ਕੈਬਨਿਟ ’ਚ ਵੱਡਾ ਫੇਰਬਦਲ ਕਰਦੇ ਹੋਏ ਹਰਜੋਤ ਬੈਂਸ ਤੋਂ ਜੇਲ੍ਹ ਅਤੇ ਮਾਈਨਿੰਗ ਵਿਭਾਗ ਨੂੰ ਵਾਪਸ ਲੈ ਲਿਆ ਗਿਆ ਹੈ। ਜੇਲ੍ਹ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਚਲਾ ਗਿਆ ਹੈ। ਹਰਜੋਤ ਬੈਂਸ ਨੂੰ ਤਕਨੀਕੀ ਸਿੱਖਿਆ, ਇੰਡਸਟ੍ਰਲੀ ਟ੍ਰੇਨਿੰਗ, ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦਿੱਤਾ ਗਿਆ ਹੈ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣ ਗੇਏ ਹਨ। ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਮੰਤਰੀ ਵਾਪਸ ਲੈ ਲਿਆ ਗਿਆ ਹੈ।

Leave a Reply

Your email address will not be published. Required fields are marked *