ਜਲੰਧਰ ਦੇ ਲਤੀਫਪੁਰਾ ਵਿਖੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਕੀਤੇ ਉਜਾੜੇ ਤੋਂ ਬਾਅਦ ਜਿੱਥੇ ਲੋਕਾਂ ਦਾ ਗੱੁਸਾ ਸਤਵੇਂ ਆਸਮਾਨ ਤੇ ਹੈ ਉਥੇ ਹੀ ਲੋਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇ ਅਤੇ ਧੰਨੋਵਾਲੀ ਰੇਲਵੇ ਟ੍ਰੇਕ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਪ੍ਰਦਰਸ਼ਨ ਦੋਰਾਨ ਲਤੀਫਪੁਰਾ ਦੇ ਵਾਸੀਆਂ ਦਾ ਸਾਥ ਦੇਣ ਲਈ ਕਿਸਨਾ ਜਥੇਬੰਦੀਆਂ ਵੀ ਮੌਕੇ ਤੇ ਧਰਨੇ ਪ੍ਰਦਰਸ਼ਨ ਵਿੱਚ ਆਪਣਾ ਯੋਗਦਾਨ ਪਾ ਰਹੀਆ ਹਨ। ਧਰਨੇ ਪ੍ਰਦਰਸ਼ਨ ਦੀ ਸੂਚਨਾ ਮਿਲਣ ਤੋ ਬਾਅਦ ਪੁੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਧਰਨੇ ਵਾਲੀ ਜਗਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਹੈ।ਲਤੀਫਪੁਰਾ ਅਤੇ ਕਿਸਾਨਾ ਦੇ ਇਸ ਪ੍ਰਦਰਸ਼ਨ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਨਾਲ 2-4 ਹੋਣਾ ਪੈ ਰਿਹਾ ਹੈ।ਇਸ ਤੋਂ ਇਲਾਵਾ ਇਮਤਿਹਾਨ ਦੇਣ ਵਾਲੇ ਵਿਿਦਆਰਥੀਆਂ ਨੂੰ ਵੀ ਇਸ ਪ੍ਰਦਰਸ਼ਨ ਕਾਰਨ ਕਾਫੀ ਪ੍ਰੇਸ਼ਾਨੀ ਝੇਲਣੀ ਪਈ।