ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਆਪਣੇ ਪੁੱਤਰ ਦੇ ਇਨਸਾਫ ਲਈ ਲਗਾਤਾਰ ਲੜਾਈ ਲੜ ਰਹੇ ਹਨ। ਇਸ ਵਿਚਕਾਰ ਬੀਤੇ ਦਿਨ ਬਲਕੌਰ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਅਤੇ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣੇ। ਬਲਕੌਰ ਸਿੰਘ ਨੂੰ ਯਾਤਰਾ ਵਿੱਚ ਦੇਖ ਪ੍ਰਸ਼ੰਸ਼ਕ ਬੇਹੱਦ ਭਾਵੁਕ ਹੋਏ। ਦਰਅਸਲ, ਬਲਕੌਰ ਸਿੰਘ ਵਿੱਚ ਪ੍ਰਸ਼ੰਸ਼ਕਾਂ ਨੂੰ ਸਿੱਧੂ ਮੂਸੇਵਾਲਾ ਦੀ ਝਲਕ ਦਿਖਾਈ ਦਿੱਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਤੇ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕਿੰਨਾ ਵੱਡਾ ਰੁਤਬਾ ਕਰ ਗਿਆ ਸਿੱਧੂ… ਬਹੁਤ ਜਲਦੀ ਚਲਾ ਗਿਆ… ਹਜੇ ਪਤਾ ਨੀ ਕੀ ਕੁਝ ਹੋਰ ਕਰਨਾ ਸੀ… ਵਾਹਿਗਗੂਰੁ ਮੇਹਰ ਕਰੇ… ਜਸਟਿਸ ਫੌਰ ਸਿੱਧੂ ਮੂਸੇਵਾਲਾ… ਦੂਜੇ ਯੂਜ਼ਰ ਨੇ ਕਿਹਾ ਬਾਪੂ ਦਾ ਹੌਸਲਾ ਦੇਖ ਕੇ ਬਹੁਤ ਵਧੀਆ ਲੱਗਾ ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਮਰਹੂਮ ਗਾਇਕ ਦਾ ਪਰਿਵਾਰ ਅਤੇ ਪ੍ਰਸ਼ੰਸ਼ਕ ਉਨ੍ਹਾਂ ਦੇ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਮੌਤ ਤੋ ਬਾਅਦ ਵੀ ਆਪਣੇ ਗੀਤਾਂ ਰਾਹੀਂ ਫੈਨਜ਼ ਵਿੱਚ ਜ਼ਿੰਦਾ ਹਨ। ਉਨ੍ਹਾਂ ਦੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੇ ਰਹਿੰਦੇ ਹਨ।