ਹੁਸ਼ਿਆਰਪੁਰ ਵਿਚ ਭਾਰਤ ਜੋੜੋ ਯਾਤਰਾ ਲੈ ਕੇ ਪਹੁੰਚੇ ਰਾਹੁਲ ਗਾਂਧੀ ਨੇ ਅੱਜ ਮਾਨ ਸਰਕਾਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਸੀ। ਰਾਹੁਲ ਨੇ ਪੰਜਾਬ ਦੀ ਸਰਕਾਰ ਨੂੰ ਪੰਜਾਬ ਤੋਂ ਹੀ ਚਲਾਏ ਜਾਣ ਦੀ ਗੱਲ ਕਹੀ ਸੀ। ਰਾਹੁਲ ਗਾਂਧੀ ਦੇ ਇਸ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਲਟਵਾਰ ਕੀਤਾ ਹੈ। CM ਮਾਨ ਨੇ ਟਵੀਟ ਕਰਦਿਆਂ ਰਾਹੁਲ ਗਾਂਧੀ ਨੂੰ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਜੀ ਪੰਜਾਬ ਵਿਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ… “ਮੈਨੂੰ ਪੰਜਾਬ ਦੀ ਜਨਤਾ ਨੇ CM ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ”…ਤੁਸੀਂ 2 ਮਿੰਟ ‘ਚ ਚੁਣੇ ਹੋਏ CM ਕੈਪਟਨ ਸਾਹਿਬ ਨੂੰ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਸੀ” “ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ”… ਤੁਸੀਂ ਬੋਲਦੇ ਚੰਗੇ ਨਹੀਂ ਲੱਗਦੇ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਵਿਚ ਕਿਹਾ ਕਿ ਮੈਂ ਪੰਜਾਬ ਦੇ CM ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਣਾ ਚਾਹੀਦਾ ਹੈ। ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ। ਇਹ ਪੰਜਾਬ ਦਾ ਇਤਿਹਾਸ ਹੈ ਤੇ ਪੰਜਾਬ ਦੀ ਇੱਜ਼ਤ ਦੀ ਗੱਲ ਹੈ। ਤੁਹਾਨੂੰ ਆਜ਼ਾਦ ਹੋ ਕੇ ਕੰਮ ਕਰਨਾ ਚਾਹੀਦਾ ਹੈ। ਤੁਹਾਨੂੰ ਆਪਣੇ ਕਿਸਾਨਾਂ, ਮਜ਼ਦੂਰਾਂ ਦੇ ਦਿਲ ਦੀ ਗੱਲ ਕਰਨੀ ਚਾਹੀਦੀ। ਕਿਸੇ ਦਾ ਰਿਮੋਟ ਕੰਟਰੋਲ ਬਣ ਕੇ ਨਹੀਂ ਰਹਿਣਾ ਚਾਹੀਦਾ।