ਜਲੰਧਰ, 21 ਮਈ – ਜਲੰਧਰ ਫਗਵਾੜਾ ਜੀ.ਟੀ ਰੋਡ ‘ਤੇ ਪੈਂਦੀ ਪੁਲਿਸ ਚੌਂਕੀ ਪਰਾਗਪੁਰ ਨੇੜੇ ਹਾਈਵੋਲਟੇਜ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਪੁਲਿਸ ਚੌਂਕੀ ਨੂੰ ਅੱਗ ਲੱਗ ਗਈ, ਜਿਸ ਕਾਰਨ ਚੌਂਕੀ ‘ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੀ ਸੂਚਨਾ ਮਿਲਦਿਆ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।