6 ਸਾਲਾਂ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ, ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਨੇੜੇ ਰੇਲਵੇ ਟਰੈਕ ‘ਤੇ 6 ਸਾਲਾ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਮਾਮਲੇ ’ਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ।  ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਗੁਆਂਢ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਟਰੇਨ ਦੇ ਅੱਗੇ ਕੁੜੀ ਨੂੰ ਸੁੱਟ ਕੇ ਕਤਲ ਕੀਤਾ ਸੀ। ਨਾਲ ਹੀ ਇਹ ਮਾਮਲਾ ਆਪਸੀ ਲੜਾਈ ਝਗੜੇ ਦਾ ਦੱਸਿਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ 6 ਸਾਲਾ ਮਾਸੂਮ ਬੱਚੀ ਘਰੋਂ ਲਾਪਤਾ ਹੋ ਗਈ ਸੀ, ਜਿਸ ਦੀ ਲਾਸ਼ ਰੇਲਵੇ ਟਰੈਕ ਨੇੜਿਓਂ ਮਿਲੀ ਸੀ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ ਸੀ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਲੜਕੀ ਦੀ ਲੱਤ ਵੀ ਵੱਢ ਦਿੱਤੀ ਗਈ ਸੀ।

Leave a Reply

Your email address will not be published. Required fields are marked *