ਬੀਤੇ ਦਿਨੀ ਬੀਤ ਭਲਾਈ ਕਮੇਟੀ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਰਮਿਆਨ ਹੋਈ ਬਹਿਸਬਾਜੀ ਤੋਂ ਬਾਅਦ ਬੀਤ ਭਲਾਈ ਕਮੇਟੀ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦੇ ਲੋਕਾਂ ਵੱਲੋਂ ਝੱੁਗੀਆਂ ਬੀਣੇਵਾਲ ਵਿਖੇ ਰੋਸ ਮਾਰਚ ਕਰਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦਾ ਪੁਤਲਾ ਫੂਕਿਆ ਗਿਆ ਅਤੇ ਡਿਪਟੀ ਸਪੀਕਰ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੋਕੇ ਬੁਲਾਰਿਆ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਵੱਲੋਂ ਜਿੱਥੇ ਬੀਤ ਦੇ ਲੋਕਾਂ ਦੀਆਂ ਬਹੁਤ ਜਰੂਰੀ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਦੇਣ ਗਏ ਬੀਤ ਭਲਾਈ ਕਮੇਟੀ ਦੇ ਆਗੂਆਂ ਅਤੇ ਬੀਤ ਦੇ ਲੋਕਾਂ ਨੂੰ ਅਪਮਾਨਿਤ ਕੀਤਾ ਗਿਆ ਹੈ ਉਸ ਨੂੰ ਬੀਤ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ। ਉਨਾਂ ਪੰਜਾਬ ਦੇ ਮੱੁਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਦੇ ਅਹੱੁਦੇ ਤੋਂ ਹਟਾਇਆ ਜਾਵੇ ਨਹੀ ਤਾਂ ਉਹ ਪਿੰਡ ਪੱਧਰ ਤੇ ਮੁਹਿਮ ਚਲਾ ਕੇ ਡਿਪਟੀ ਸਪੀਕਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ।