ਜੰਮੂ ਦੇ ਨਰਵਾਲ ‘ਚ ਸ਼ਨੀਵਾਰ ਨੂੰ ਦੋ ਧਮਾਕੇ ਹੋਏ। ਜਿਸ ‘ਚ 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਧਮਾਕਿਆਂ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਵਾਹਨਾਂ ‘ਚ ਧਮਾਕਾ ਹੋਣ ਦੀ ਸੂਚਨਾ ਹੈ, ਜਿਸ ਕਾਰਨ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ, “ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਹੋਰ ਪੁਲਿਸ ਕਰਮਚਾਰੀ ਮੌਕੇ ‘ਤੇ ਹਨ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।” ਦੱਸ ਦਈਏ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਸੀ ਕਿ ਜੰਮੂ ‘ਚ ਕਿਸੇ ਵੀ ਸਮੇਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਦੂਜੇ ਪਾਸੇ ਜੰਮੂ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਵੀ ਚੱਲ ਰਹੀ ਹੈ। ਅਜਿਹੇ ‘ਚ ਰਾਹੁਲ ਗਾਂਧੀ ਦੀ ਸੁਰੱਖਿਆ ‘ਤੇ ਵੀ ਸਵਾਲ ਉੱਠ ਸਕਦੇ ਹਨ।